![]() |
| Sardar Jassa Singh Aahluwalia |
ਇਸ ਤਰ੍ਹਾਂ ਨਵਾਬ ਕਪੂਰ ਸਿੰਘ ਦੀ ਰਹਿਨੁਮਾਈ ਹੇਠ ਆਪ ਦੇ ਰਾਜਨੀਤਿਕ ਜੀਵਨ ਦਾ ਅਰੰਭ ਹੋਇਆ ਅਤੇ ਛੇਤੀ ਹੀ ਆਪ ਦੀ ਗਿਣਤੀ ਸਿੱਖ ਆਗੂਆਂ ਦੀ ਪਹਿਲੀ ਕਤਾਰ ਦੇ ਨੇਤਾਵਾਂ ਵਿੱਚ ਹੋਣ ਲੱਗ ਪਈ। ਨਵਾਬ ਕਪੂਰ ਸਿੰਘ ਦੀ ਸਲਾਹ 'ਤੇ 1748 ਈ: ਨੂੰ ਉਸ ਸਮੇਂ ਤੱਕ ਹੋਂਦ ਵਿੱਚ ਆ ਚੁੱਕੇ 65 ਜਥਿਆਂ ਨੂੰ ਦੁਬਾਰਾ 11 ਜਥਿਆਂ ਵਿੱਚ ਵੰਡ ਦਿੱਤਾ ਗਿਆ ਅਤੇ 11 ਜਥਿਆਂ ਦੇ ਇਕੱਠ ਨੂੰ 'ਦਲ ਖਾਲਸਾ' ਦਾ ਨਾਂਅ ਦਿੱਤਾ ਗਿਆ। ਅਦਭੁੱਤ ਯੋਗਤਾ ਦੇ ਕਾਰਨ ਸਿੱਖਾਂ ਦਾ ਪ੍ਰਧਾਨ ਸੈਨਾਪਤੀ ਜੱਸਾ ਸਿੰਘ ਆਹਲੂਵਾਲੀਆ ਨੂੰ ਨਿਯੁਕਤ ਕੀਤਾ ਗਿਆ। 1761 ਈ: ਨੂੰ ਜੱਸਾ ਸਿੰਘ ਦੀ ਅਗਵਾਈ ਵਿੱਚ ਸਿੱਖਾਂ ਨੇ ਪਾਣੀਪਤ ਦੀ ਲੜਾਈ ਤੋਂ ਮੁੜ ਰਹੇ ਅਹਿਮਦ ਸ਼ਾਹ ਅਬਦਾਲੀ 'ਤੇ ਹਮਲਾ ਕਰਕੇ 2200 ਹਿੰਦੂ ਔਰਤਾਂ ਨੂੰ ਪਠਾਣਾਂ ਦੇ ਚੁੰਗਲ ਤੋਂ ਛੁਡਾ ਲਿਆ ਅਤੇ ਘਰੋ-ਘਰੀ ਪਹੁੰਚਾਇਆ।
5 ਫਰਵਰੀ 1762 ਈ: ਨੂੰ ਕੁੱਪ ਰੁਹੀੜਾ ਵਿੱਚ ਵਾਪਰੇ ਵੱਡੇ ਘੱਲੂਘਾਰੇ ਦੇ ਨਾਜ਼ੁਕ ਸਮੇਂ ਦੌਰਾਨ ਜੱਸਾ ਸਿੰਘ ਨੇ ਮੋਹਰੇ ਹੋ ਕੇ ਬੜੀ ਬਹਾਦਰੀ ਨਾਲ ਕੌਮ ਦੀ ਅਗਵਾਈ ਕੀਤੀ ਅਤੇ ਆਪ ਦੇ ਸਰੀਰ 'ਤੇ 22 ਫੱਟ ਲੱਗੇ। 1764 ਈ: ਨੂੰ ਖਾਲਸੇ ਨੇ ਸਰਹਿੰਦ ਦੇ ਗਵਰਨਰ ਜੈਨ ਖਾਂ ਨੂੰ ਮਾਰ ਕੇ ਸਰਹਿੰਦ ਜਿੱਤ ਲਿਆ। ਸ: ਜੱਸਾ ਸਿੰਘ ਨੇ ਦੁਆਬੇ ਦਾ ਬਹੁਤ ਸਾਰਾ ਇਲਾਕਾ ਫਤਹਿ ਕਰਕੇ 1774 ਈ: ਵਿੱਚ ਕਪੂਰਥਲਾ ਨੂੰ ਰਾਜਧਾਨੀ ਬਣਾ ਕੇ ਰਿਆਸਤ ਕਾਇਮ ਕੀਤੀ। 1 ਮਾਰਚ 1783 ਈ: ਨੂੰ ਸਿੱਖ ਸਰਦਾਰਾਂ ਦੀਆਂ ਸੰਯੁਕਤ ਫੌਜਾਂ ਨੇ ਦਿੱਲੀ ਫਤਹਿ ਕਰ ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਝੁਲਾਇਆ ਤਾਂ ਸੁਲਤਾਨ-ਉਲ-ਕੌਮ ਜੱਸਾ ਸਿੰਘ ਨੂੰ ਦੀਵਾਨੇ ਆਮ ਵਿੱਚ ਬਾਦਸ਼ਾਹ ਘੋਸ਼ਿਤ ਕੀਤਾ ਗਿਆ। ਬਾਅਦ ਵਿੱਚ ਇੱਕ ਮਤੇ ਅਨੁਸਾਰ ਸ: ਬਘੇਲ ਸਿੰਘ ਨੂੰ ਉਨ੍ਹਾਂ ਦੀ ਫੌਜ ਨਾਲ ਗੁਰਦੁਆਰਿਆਂ ਦੀ ਭਾਲ ਕਰਨ ਅਤੇ ਬਣਾਉਣ ਲਈ ਕੁਝ ਸਮਾਂ ਦਿੱਲੀ ਛੱਡ ਕੇ ਬਾਕੀ ਸਿੰਘ ਆਪ ਸਮੇਤ ਵਾਪਸ ਪਰਤ ਆਏ। ਅੰਤ ਅਕਤੂਬਰ 1783 ਈ: ਨੂੰ 18ਵੀਂ ਸਦੀ ਦੇ ਲਾਸਾਨੀ ਜਰਨੈਲ, ਸੁਲਤਾਨ-ਉਲ-ਕੌਮ ਸ: ਜੱਸਾ ਸਿੰਘ ਆਹਲੂਵਾਲੀਆ ਆਪਣੇ ਕੋਈ ਔਲਾਦ ਨਾ ਹੋਣ ਕਾਰਨ ਇਲਾਕੇ ਦਾ ਪ੍ਰਬੰਧ ਸ: ਭਾਗ ਸਿੰਘ ਨੂੰ ਸੌਂਪ ਕੇ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ।
ਅੱਜ ੳੁਸ ਮਹਾਨ ਜਰਨੈਲ ਦਾ ੩੦੦ ਵਾ ਜਨਮ ਦਿਹਾੜਾ ਹੈ ਜੀ

